ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪਿੰਡ ਸਤੌਜ ਵਿਖੇ
“ਮੁਫਤ ਵਿਸ਼ਾਲ ਆਈ ਚੈਕਅਪ ਅਤੇ ਓਪਰੇਸ਼ਨ ਕੈਂਪ” ਮੁੱਖ ਮੰਤਰੀ ਦੀ ਪਤਨੀ ਡਾਕਟਰ ਗਰੁਪ੍ਰੀਤ ਕੌਰ ਅਤੇ ਲਾਈਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ‘ਚ ਲਗਾਇਆ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਸਤੌਜ ਵਿਖੇ ਲਗਾਏ ਗਏ ਕੈਂਪ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਆਪਣੇ ਆਈ ਕੇਅਰ ਸੈੰਟਰ ਨਾਨਕਿਆਣਾ ਰੋਡ ਸੰਗਰੂਰ ਵਿਖੇ 16 ਲੋੜਵੰਦ ਵਿਅਕਤੀਆਂ ਦੇ ਮੁਫਤ ਲੈੰਂਜ਼ ਪਾਏ ਗਏ।ਪ੍ਰਾਜੈਕਟ ਚੇਅਰਪਰਸਨ ਲਾਇਨ ਕੇਵਲ ਕ੍ਰਿਸ਼ਨ ਗਰਗ ਨੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਮਾਜ ਸੇਵੀ ਬਿੱਟੂ ਬੀਰ ਕਲਾਂ ਅਤੇ ਉਨ੍ਹਾਂ ਦੀ ਟੀਮ ਵਲੋਂ ਕੈਂਪ ਲਈ ਯੋਗ ਪ੍ਰਬੰਧ ਕੀਤੇ ਗਏ ਅਤੇ ਸਮੂਹ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਆਏ ਮਰੀਜ਼ਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।ਸੀਨੀਅਰ ਮੈਂਬਰ ਲਾਇਨ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਅਤੇ ਲਾਇਨ ਚਮਨ ਸਿਦਾਨਾ ਨੇ ਬੋਲਦਿਆਂ ਦੱਸਿਆ ਕਿ ਇਸ ਤਰ੍ਹਾਂ ਸਮਾਜ ਸੇਵਾ ਦੇ ਕਈ ਪ੍ਰਾਜੈਕਟ ਕਲੱਬ ਵਲੋਂ ਲਾਈਨ ਮੈਂਬਰਾਂ ਦੇ ਸਹਿਯੋਗ ਨਾਲ ਚਲਾਏ ਜਾਂਦੇ ਹਨ ਜਿਵੇਂ ਕਿ ਕਲੱਬ ਵਲੋਂ ਸਾਰਾ ਸਾਲ ਹੀ ਹਰ ਮਹੀਨੇ ਇੱਕ ਦਿਨ ਜਰੂਰਤਮੰਦਾਂ ਨੂੰ ਭੋਜਨ ਤੇ ਫਲ ਵੀ ਵੰਡੇ ਜਾਂਦੇ ਹਨ।
ਇਸ ਮੌਕੇ ਲਾਇਨ ਜਸਪਾਲ ਸਿੰਘ ਰਤਨ ਲਾਇਨ ਇੰਜ: ਵੀ.ਕੇ ਦੀਵਾਨ ਲਾਇਨ ਮੁਕੇਸ਼ ਸ਼ਰਮਾ ਆਦਿ ਮੌਜ਼ੂਦ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media