ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਨਿਰੋਈ ਸਿਹਤ
ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸ ਵਲੋਂ ਹਰੇਕ ਸਬ ਸੈਂਟਰ ਪੱਧਰ ‘ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ।ਜਿਸ ਦੌਰਾਨ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਆਉਟ ਰੀਚ ਕੈਂਪ ਵੀ ਲਗਾਏ ਜਾਂਦੇ ਹਨ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਅੱਜ ਜਿਲਾ੍ਹ ਅੰਮ੍ਰਿਤਸਰ ਵਿਖੇ, ਸਟੇਟ ਟੀਮ ਵਲੋਂ ਇਹਨਾਂ ਆਉਟ ਰੀਚ ਵੈਕਸੀਨੇਸ਼ਨ ਕੈਂਪਾਂ ਅਤੇ ਮਮਤਾ ਦਿਵਸ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਬਲਾਕ ਰਮਦਾਸ ਅਧੀਨ ਸੈਂਟਰ ਅਦਲੀਵਾਲ, ਘੋਨੇਵਾਲ ਅਤੇ ਪੀ.ਐਚ.ਸੀ ਰਮਦਾਸ ਵਿਖੇ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸਾਰਾ ਸਟਾਫ ਅਤੇ ਸਾਰਾ ਵੈਕਸੀਨੇਸ਼ਨ ਦਾ ਕੰਮ ਤਸੱਲੀਬਖਸ਼ ਪਾਇਆ ਗਿਆ।ਇਸ ਟੀਮ ਵਿਚ ਸਟੇਟ ਇਮੁਨਾਈਜੇਸ਼ਨ ਅਫਸਰ ਡਾ. ਬਲਵਿੰਦਰ ਕੌਰ, ਜਿਲਾ੍ਹ ਟੀਕਾਰਣ ਅਫਸਰ ਕਮ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਯੂ.ਐਨ.ਡੀ.ਪੀ ਦੇ ਸੀਨੀਅਰ ਪ੍ਰੌਜੈਕਟ ਅਫਸਰ ਡਾ. ਮਨੀਸ਼ਾ ਮੰਡਲ, ਜਿਲਾ੍ਹ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਡਾ. ਮੀਨਾਕਸ਼ੀ ਦਿਉਲ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਪਵਨਦੀਪ ਸਿੰਘ ਸ਼ਾਮਿਲ ਸਨ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਰਮਦਾਸ ਡਾ. ਸੰਤੋਸ਼ ਕੁਮਾਰੀ, ਡਾ. ਸੋਨੀ, ਡਾ. ਜਸਪ੍ਰੀਤ ਕੌਰ, ਬਲਜਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media