ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਸਕੂਲ ਪ੍ਰਿੰਸੀਪਲ
ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਮੋਟਰਸਾਈਕਲਾਂ, ਸਕੂਟਰਾਂ ਤੇ ਗੱਡੀਆਂ ਦੇ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਸਫਰ ਸਮੇਂ ਵਾਹਨਾਂ ਨਾਲ ਸੰਬੰਧਤ ਪੂਰੇ ਕਾਗਜ਼ਾਤ ਜਿਵੇਂ ਕਿ ਡਰਾਈਵਿੰਗ ਲਾਇਸੰਸ, ਆਰ.ਸੀ, ਇੰਸ਼ੋਰੈਂਸ ਵਗੈਰਾ ਆਪਣੇ ਨਾਲ ਰੱਖੇ ਜਾਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਥਾਣਾ ਮੁਖੀ ਬਲਵੰਤ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਇਸ ਜਾਣਕਾਰੀ ਨਾਲ ਵਿਦਿਆਰਥੀ ਟਰੈਫਿਕ ਨਿਯਮਾਂ ਸਬੰਧੀ ਵਧੇਰੇ ਜਾਗਰੂਕ ਹੋਣਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media