ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਨੇੜਲੇ ਸਾਥੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ. ਗੁਰਦਿਆਲ ਸਿੰਘ ਸਾਬਕਾ ਮੈਂਬਰ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਗਏ ਹਨ।ਉਨਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਸ਼ੇਰੋਂ ਵਿਖੇ ਧਾਰਮਿਕ ਰਹੁ ਰੀਤਾਂ ਅਨੁਸਾਰ ਕੀਤਾ ਗਿਆ ਹੈ।ਉਨਾ ਦੇ ਅਕਾਲ ਚਲਾਣੇ ’ਤੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਡਾ. ਰੂਪ ਸਿੰਘ ਸ਼ੇਰੋਂ, ਕੇਵਲ ਸਿੰਘ ਸ਼ੇਰੋਂ, ਜਥੇ. ਹਰੀ ਸਿੰਘ ਸ਼ਾਹਪੁਰ, ਬਿੰਦਰਪਾਲ ਸ਼ਰਮਾ, ਨਿਹਾਲ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਸ਼ੇਰੋਂ, ਬਲਵਿੰਦਰ ਸਿੰਘ, ਹਰਦਿਆਲ ਸਿੰਘ, ਮੁਖ਼ਤਿਆਰ ਸਿੰਘ, ਇੰਜ. ਬਲਜੀਤ ਸਿੰਘ, ਜਤਿੰਦਰ ਸਿੰਘ ਅਤੇ ਜਸਮੇਲ ਸਿੰਘ ਸਮੇਤ ਪਤਵੰਤਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …