ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪੁਲਿਸ ਲਾਈਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿਖੇ ਸ਼ਹੀਦੀ ਸਮਾਰਕ ਤੇ’’ਪੁਲੀਸ ਯਾਦਗਾਰੀ
ਦਿਵਸ’(Police Commemoration Day) ਮਨਾਇਆ ਗਿਆ।ਜਿਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਬਰਾਨ, ਭਾਜਪਾ ਆਗੂ ਤੇ ਸਮਾਜ ਸੇਵਕ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਅਰੁਨ ਪਾਲ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਅਤੇ ਪਰਮਿੰਦਰ ਸਿੰਘ ਪੀ.ਪੀ.ਐਸ ਡੀ.ਸੀ.ਪੀ ਲਾਅ-ਐਂਡ-ਆਰਡਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਸਮੂਹ ਮੁੱਖ ਅਫ਼ਸਰ ਥਾਣਾ, ਇਚਾਰਜ਼ ਪੁਲਿਸ ਚੌਕੀਆਂ, ਕਮਿਸ਼ਨਰੇਟ ਪੁਲਿਸ ਅੰਮਿ੍ਰਤਸਰ ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਤੋਂ ਬਾਅਦ ਵਰਿੰਦਰ ਸਿੰਘ ਖੋਸਾ ਪੀ.ਪੀ.ਐਸ ਏ.ਸੀ.ਪੀ ਨੋਰਥ ਅੰਮ੍ਰਿਤਸਰ ਪਰੇਡ ਕਮਾਂਡਰ ਦੀ ਕਮਾਂਡ ਹੇਠ ਪੁਲਿਸ ਕਰਮਚਾਰੀਆਂ ਦੀ ਗਾਰਦ ਨੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਦਿੱਤੀ।
ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਦਾ ਦਿਨ ਪੁਲਿਸ ਵਿਭਾਗ ਵਿੱਚ ਬਹੁਤ ਮਹੱਤਤਾ ਰੱਖਦਾ ਹੈ।ਅੱਜ ਦੇ ਦਿਨ 21 ਅਕਤੂਬਰ 1959 ਨੂੰ ਸੀ.ਆਰ.ਪੀ.ਐਫ ਦੇ 10 ਜਵਾਨਾਂ ਦੀ ਇੱਕ ਟੁੱਕੜੀ ਲੱਦਾਖ ਵਿੱਚ, ਭਾਰਤ-ਚੀਨ ਦੇ ਬਾਰਡਰ ‘ਤੇ ਗਸ਼ਤ ਕਰਦੇ ਹੋਏ ਸ਼ਹੀਦ ਹੋ ਗਈ ਸੀ।ਇਹਨਾਂ ਸੂਰਬੀਰਾਂ ਨੂੰ ਯਾਦ ਕਰਨ ਲਈ ਹਰ ਸਾਲ 21 ਅਕਤੂਬਰ ਵਾਲੇ ਦਿਨ ਸਮੂਹ ਪੁਲਿਸ ਫੋਰਸ ਵਲੋਂ ਸ਼ਹੀਦੀ ਦਿਨ ਵਜੋਂ ਮਨਾਇਆ ਜਾਂਦਾ ਹੈ।
ਕਮਿਸ਼ਨਰ ਪੁਲਿਸ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹੁਤ ਵਿਲੱਖਣ ਅਤੇ ਬਹਾਦਰੀ ਭਰਿਆ ਹੈ।ਇਹ ਗੱਲ ਕਹਿਣ ਵਿੱਚ ਫਖ਼ਰ ਮਹਿਸੂਸ ਹੁੰਦਾ ਹੈ ਕਿ ਅਸੀਂ ਵੀ ਇਸ ਬਹਾਦਰ ਫੋਰਸ ਦਾ ਹਿੱਸਾ ਹਾਂ, ਜਿਸ ਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਬੜੀ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲਾ ਕਰਕੇ ਅੱਤਵਾਦ ਨੂੰ ਖਤਮ ਕਰਨ ਵਿੱਚ ਜਿੱਤ ਪ੍ਰਾਪਤ ਕੀਤੀ।ਉਨਾਂ ਕਿਹਾ ਕਿ ਅੱਤਵਾਦ ਦੇ ਕਾਲੇ ਦਿਨ ਦੌਰਾਨ ਕਮਿਸ਼ਨਰੇਟ ਪੁਲਿਸ ਅੰਮਿ੍ਰਤਸਰ ਦੇ ਕੁੱਲ 119 (ਅਫਸਰ/ਜਵਾਨ) ਨੇ ਦੇਸ਼ ਦੀ ਖਾਤਿਰ ਡਿਊਟੀ ਨਿਭਾਉਂਦੇ ਹੋਏ, ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਸ਼ਹੀਦੀ ਪ੍ਰਾਪਤ ਕੀਤੀ, ਸਾਡੇ ਸ਼ਹੀਦ ਸਾਡਾ ਮਾਨ ਤੇ ਸਾਡਾ ਗੋਰਵ ਹਨ।ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰ ਸਾਡੀ ਪੁਲਿਸ ਪਰਿਵਾਰ ਦਾ ਅਟੁੱਟ ਹਿੱਸਾ ਹਨ, ਕਮਿਸ਼ਨਰੇਟ ਪੁਲਿਸ ਹਮੇਸ਼ਾਂ ਆਪਣੇ ਸ਼ਹੀਦ ਪਰਿਵਾਰਾਂ ਦੀ ਸੇਵਾ ਲਈ ਵਚਨਬੱਧ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media