ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਨੇ ਸ਼ਤਰੰਜ 17 ਵਰਗ (ਲੜਕੇ) ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਰਣਜੀਤ ਕੌਰ ਦੀ ਰਹਿਨੁਮਾਈ ਅਤੇ ਕੋਚ ਪੰਕਜ਼ ਕੁਮਾਰ ਦੀ ਕੋਚਿੰਗ ਸਦਕਾ ਦਸਵੀਂ ਜਮਾਤ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਵਲੋਂ ਜਲੰਧਰ ਵਿਖੇ 15,16 ਅਕਤੂਬਰ 2022 ਨੂੰ ਸੰਪਨ ਹੋਈ ਸ਼ਤਰੰਜ ਦੀ ਗੇਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …