ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ
ਯੋਗਦਾਨ ਪਾਉਣ ਲਈ ਜਿਲ੍ਹਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।ਉਨਾਂ ਨੇ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਦੀਵਾਲੀ ਦਾ ਤਿਓਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ।ਡੀ.ਸੀ ਜੋਰਵਾਲ ਨੇ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ।ਉਨ੍ਹਾਂ ਕਿਹਾ ਕਿ ਦਿਵਾਲੀ ਮੌਕੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ ਕੀਤਾ ਜਾਵੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media