Monday, December 23, 2024

ਬਲਾਕ ਨੋਡਲ ਅਫਸਰ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਯਤਨਾਂ ਦੀ ਭਰਪੂਰ ਸ਼ਲਾਘਾ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਅਜੋਕੇ ਸਮੇਂ ਵਿੱਚ ਵਧ ਰਹੇ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣ, ਵਿਦਿਆਰਥੀ ਵਰਗ ਵਿੱਚ ਨਵੀਂ ਸੋਚ ਦਾ ਸੰਚਾਰ ਕਰਨ ਅਤੇ ਇਸ ਉਪਰ ਅਮਲ ਕਰਨ ਲਈ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸਟੇਟ /ਨੈਸ਼ਨਲ ਐਵਾਰਡੀ ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਨੋਡਲ ਅਫਸਰ ਸ਼੍ਰੀਮਤੀ ਹਰਪ੍ਰੀਤ ਕੌਰ (ਮੁੱਖ ਅਧਿਆਪਕਾ) ਬਲਾਕ ਬਰਨਾਲਾ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦੇ ਰਹੇ ਹਨ।ਇਸ ਕਾਰਜ਼ ਲਈ ਬਲਾਕ ਬਰਨਾਲਾ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਜਾਗਰੂਕ ਕਰਨ ਲਈ ਗਰੀਨ ਦੀਵਾਲੀ ਦੇ ਨਾਲ-ਨਾਲ ਭਾਰਤ ਦੀਆਂ ਸਵਦੇਸ਼ੀ ਵਸਤੂਆਂ ਦਾ ਪ੍ਰਯੋਗ ਕਰਨ ਲਈ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।ਜਿਸ ਨਾਲ ਸਾਡੇ ਦੇਸ਼ ਵਿੱਚ ਤਿਆਰ ਕੀਤੀਆਂ ਵਸਤੂਆਂ ਦਾ ਪ੍ਰਯੋਗ ਕਰਕੇ ਰੁਜ਼ਗਾਰ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਦੀਵਾਲੀ ਸਮੇਂ ਦੀ ਲੋੜ ਹੈ, ਜੋ ਅਨੇਕਾਂ ਜ਼ਹਿਰੀਲੀਆਂ ਹਵਾਵਾਂ ਤੋਂ ਬਚਾਅ ਕੇ ਰੱਖਦੀ ਹੈ।ਜੇਕਰ ਨੌਜਵਾਨ ਵਰਗ ਇਸ ਗੱਲ ਨੂੰ ਸਮਝ ਲਵੇਗਾ ਤਾਂ ਪ੍ਰਦੂਸ਼ਣ ਦੀ ਸਮੱਸਿਆ ਆਪਣੇ ਆਪ ਹੀ ਘਟ ਜਾਵੇਗੀ ।
ਮੈਡਮ ਹਰਪ੍ਰੀਤ ਕੌਰ ਨੇ ਬਲਾਕ ਬਰਨਾਲਾ ਦੇ ਸਮੂਹ ਸਕੂਲਾਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …