ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਫੈਕਲਟੀ, ਸਟਾਫ ਅਤੇ
ਵਿਦਿਆਰਥੀਆਂ ਨੇ ਰੌਸ਼ਨੀਆਂ ਦੇ ਤਿਉਹਾਰ ‘ਦੀਵਾਲੀ’ ਦੇ ਜਸ਼ਨਾਂ ਲਈ ‘ਗਰੀਨ ਦੀਵਾਲੀ ਮਨਾਉਣ ਦਾ ਅਹਿਦ ਲਿਆ। ਕਾਲਜ ਡਾਇਰੈਕਟਰ ਡਾ: ਮੰਜ਼ੂ ਬਾਲਾ ਨੇ ਕਿਹਾ ਕਿ ਵਧ ਰਿਹਾ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।ਆਧੁਨੀਕੀਕਰਨ ਨੇ ਸਾਡੇ ਇਸ ਰਵਾਇਤੀ ਤਿਉਹਾਰ ਨੂੰ ਤਬਾਹ ਕਰ ਦਿੱਤਾ ਹੈ। ਪਟਾਕੇ ਚਲਾ ਕੇ ਅਸੀਂ ਵਾਤਾਵਰਣ ’ਚ ਪ੍ਰਦੂਸ਼ਿਤ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਹਰੀ ਦੀਵਾਲੀ ਮਨਾਉਣ ਦਾ ਮਨੋਰਥ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਲਈ ਯਤਨਸ਼ੀਲ ਹੋਣਾ ਹੈ।ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਮਿੱਟੀ ਦੇ ਦੀਵੇ ਜਗਾਏ।
ਇਸ ਮੌਕੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਵਿਸ਼ੇ ’ਤੇ ਰੰਗੋਲੀ, ਸਜਾਵਟੀ ਥਾਲੀਆਂ, ਸਜਾਵਟੀ ਦੀਵੇ ਅਤੇ ਕਾਰਡ ਮੇਕਿੰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।ਜੇਤੂਆਂ ਨੂੰ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media