ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ
ਗਿਆ।ਵਿਦਿਆਰਥਣਾਂ ਨੇ ਸ਼ਬਦ ਕੀਰਤਨ ਨਾਲ ਪੋ੍ਰਗਰਾਮ ਦਾ ਆਗਾਜ਼ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ ਅਤੇ ਆਪਣੇ ਵਾਤਾਵਰਨ ਨੂੰ ਸਾਫ ਤੇ ਸ਼ੁੱਧ ਬਣਾਉਣ ਲਈ ‘ਗੋ-ਗਰੀਨ ਦੀਵਾਲੀ’ ਦਾ ਸੁਨੇਹਾ ਦਿੰਦਿਆਂ ਪਟਾਕੇ ਤੇ ਧੰੂਆਂ ਰਹਿਤ ਦਿਵਾਲੀ ਮਨਾਉਣ ਲਈ ਕਿਹਾ।ਇਸ ਸਮੇਂ ‘ਬੇਟੀ ਬਚਾਉ- ਬੇਟੀ ਪੜਾਉ’ ਸਿਰਲੇਖ ਤਹਿਤ ਨਾਟਕ ਪੇਸ਼ ਕਰਕੇ ਸਮਾਜ ਨੂੰ ਇੱਕ ਨਵੀਂ ਸੇਧ ਦਿੱਤੀ ਗਈ।
ਪ੍ਰੋਗਰਾਮ ਮੌਕੇ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਦਿਆਂ ਲੋਕ-ਗੀਤ, ਝੰੂਮਰ, ਕਲਾਸੀਕਲ ਡਾਂਸ ਅਤੇ ਮਾਡਲਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।ਮਾਡਲਿੰਗ ’ਚ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਥੀਮ ਰੱਖੇ ਗਏ।ਮਨੋਰੰਜਨ ਲਈ ਵੱਖ-ਵੱਖ ਖੇਡਾਂ, ਕਿਤਾਬਾਂ ਤੇ ਖਾਣ-ਪੀਣ ਦੇ ਸਟਾਲ ਲਗਾਏ।ਵਿਦਿਆਰਥੀਆਂ ਨੇ ਆਪਣੀ ਰੁਚੀ ਮੁਤਾਬਿਕ ਵੱਖ-ਵੱੱਖ ਖੇਡਾਂ ’ਚ ਹਿੱਸਾ ਲਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media