ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ
ਵਿਖੇ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ, ਪੋਸਟਰ ਨਿਰਮਾਣ ਤੇ ਕਵਿਤਾ ਲੇਖਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਨੂੰ ਖੂਬ ਸਜਾਇਆ ਅਤੇ ਰੰਗੋਲੀ ਬਣਾਈ।ਰੰਗੋਲੀ ਦੇ ਕਰਵਾਏ ਗਏ ਮੁਕਾਬਲੇ’ਚ ‘ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ’ ਨੇ ਪਹਿਲਾ ਸਥਾਨ, ‘ਸਾਹਿਬਜ਼ਾਦਾ ਅਜੀਤ ਸਿੰਘ ਹਾਊਸ’ ਨੇ ਦੂਸਰਾ ਅਤੇ ‘ਸਾਹਿਬਜ਼ਾਦਾ ਜ਼ੋਰਾਵਰ ਸਿੰਘ’ ਨੇ ਤੀਸਰਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਸੀ ਪਿਆਰ, ਸਾਂਝ ਦਾ ਪ੍ਰਤੀਕ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਮੁਕਤ ਗਰੀਨ ਦੀਵਾਲੀ ਮਨਾਉਣ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media