Tuesday, November 24, 2026

ਖਾਲਸਾ ਗਤਕਾ ਅਖਾੜਾ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ

 PPN0812201417
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ)  ਖਾਲਸਾ ਗਤਕਾ ਅਖਾੜਾ ਵਲੋਂ ਤਰਨਤਾਰਨ ਰੋਡ ਸਥਿਤ ਕੋਟ ਮਿੱਤ ਸਿੰਘ ਵਿਖੇ 8ਵਾਂ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਉਘੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਵਿਸ਼ੇਸ਼ ਤੌਰ ‘ਤੇ ਹਾਜਰੀਆਂ ਭਰੀਆਂ ਜਿੰਨਾਂ ਨੂੰ ਕੌਂਸਲਰ ਅੰਰੀਕ ਸਿੰਘ ਲਾਲੀ ਅਤੇ ਗਤਕਾ ਅਖਾੜਾ ਦੇ ਪ੍ਰੇਮੀਆਂ ਨੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।ਸ੍ਰ. ਬੁਲਾਰੀਆ ਨੇ ਗਤਕਾ ਅਖਾੜਾਂ ਵਲੋਂ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੇ ਸਾਥੀ ਨੌਜਵਾਨਾਂ ਵਲੋਂ ਜੋ ਸਿੱਖ ਮਾਰਸ਼ਲ ਆਰਟ ਗਤਕੇ ਦੇ ਪ੍ਰਦਰਸ਼ਨ ਕੀਤਾ ਜਾਂਦਾ ਹੈ, ਉਹ ਸਿੱਖ ਇਤਿਹਾਸ ਤੇ ਵਿਰਾਸਤ ਦੀ ਵੱਡੀ ਸੇਵਾ ਹੈ।  ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਤੋਂ ਇਲਾਵਾ ਸੰਤੋਖ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ ਮਰਦਾਨਾ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply