ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਵਲੋਂ ਬੀਤੇ ਦਿਨੀਂ
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿਖੇ ਮੁਲਾਕਾਤ ਕੀਤੀ ਗਈ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਪ੍ਰਧਾਨ ਜੇ.ਪੀ ਨੱਡਾ ਨਾਲ ਬਹੁਤ ਹੀ ਖੁੱਲ ਕੇ ਲੰਮੇ ਸਮੇਂ ਤੱਕ ਗੱਲਬਾਤ ਹੋਈ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਕਿਸ ਤਰ੍ਹਾਂ ਮਜ਼ਬੂਤ ਕੀਤਾ ਜਾਵੇ ਅਤੇ ਕਿਸ ਤਰ੍ਹਾਂ ਕੇਂਦਰ ਸਰਕਾਰ ਵਲੋਂ ਜੋ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਬਾਰੇ ਲੋਕਾਂ ਨੂੰ ਕਿਵੇਂ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਮੈਡਮ ਬਾਜਵਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪਾਰਟੀ ਉਨਾਂ ਨੂੰ ਜੋ ਵੀ ਸੇਵਾ ਦੇਵੇਗੀ ਉਸ ਨੂੰ ਉਹ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media