Tuesday, November 24, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਲੋਂ ਇਹ ਪ੍ਰਭਾਤ ਫੇਰੀਆਂ ਅੱਜ ਤੋਂ 7 ਨਵੰਬਰ ਤੱਕ ਕੱਢੀਆਂ ਜਾ ਰਹੀਆਂ ਹਨ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਅਤੇ ਪੂਰਨ ਸਿੰਘ ਦੁੱਲਟ ਨੇ ਕਿਹਾ ਕਿ ਸੰਗਤਾਂ ਸਵੇਰੇ 4.00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਕੀਰਤਨ ਕਰਦਿਆਂ ਸੰਗਤਾਂ 7.00 ਵਜੇ ਦੇ ਕਰੀਬ ਆਪਣੇ ਨਿੱਜੀ ਅਸਥਾਨਾਂ ‘ਤੇ ਪਹੁੰਚਿਆ ਕਰਨਗੀਆਂ।ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 13 ਦਿਨ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ।ਜਿਸ ਵਿੱਚ ਕੀਰਤਨ ਦੀ ਸੇਵਾ ਬਾਬਾ ਕੁਲਵੰਤ ਸਿੰਘ ਕਾਂਤੀ ਦੇ ਜਥੇ ਵਲੋਂ ਕੀਤੀ ਜਾਵੇਗੀ ਹੈ ਅਤੇ 8 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਇਸ ਮੌਕੇ ਹੈਡ ਗ੍ਰੰਥੀ ਬਾਬਾ ਹਰਜਿੰਦਰ ਸਿੰਘ, ਕਾਨੂੰਗੋ ਗੁਰਜੀਤ ਸਿੰਘ ਦੁੱਲਟ, ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਅਮਰਜੀਤ ਸਿੰਘ ਗਿੱਲ, ਚੇਅਰਮੈਨ ਜਗਤਾਰ ਸਿੰਘ, ਕੁਲਦੀਪ ਸਿੰਘ ਦੂਲੋ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …