Sunday, December 22, 2024

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 28 ਅਕਤੂਬਰ ਨੂੰ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ 28 ਅਕਤੂਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐਸ.ਬੀ.ਆਈ, ਪੁਖਰਾਜ, ਫਿਲਿਪ ਕਾਰਟ ਐਕਸਪ੍ਰੈਸ ਬਸ ਅਤੇ ਵੋਡਾਫੋਨ ਵਲੋਂ ਭਾਗ ਲਿਆ ਜਾਵੇਗਾ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਇੰਸੋਰੈਂਸ਼, ਵੈਲਨੈਸ ਅਡਵਾਈਜ਼ਰ, ਡਿਲਿਵਰੀ ਬੁਆਏ ਅਤੇ ਕਸਟਮਰ ਕੇਅਰ ਐਕਜਕਿਊਟਿਵ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਅਤੇ ਇਸ ਤੋਂ ਵਧੇਰੇ ਹੋਵੇਗੀ।
ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਿਹਾ ਕਿ ਬੇਰੋਜ਼ਗਾਰ ਪ੍ਰਾਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਹਫ਼ਤਾਵਾਰੀ ਲਗਾਏ ਜਾ ਰਹੇ ਹਨ।ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।ਚਾਹਵਾਨ ਪ੍ਰਾਰਥੀ 28 ਅਕਤੂਬਰ 2022 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸ਼ੈਸ਼ਨ ਕੋਰਟ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …