Sunday, December 22, 2024

ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਨਿਰਦੇਸ਼ਾਂ ‘ਤੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ 50 ਕੈਡਿਟਾਂ ਨੇ ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਤੂਬਰ ਮਹੀਨੇ ਦੀਆਂ ਗਤਿਵਿਧੀਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਸ਼ਹਿਰ ਦੇ ਅਲੱਗ ਅਲੱਗ ਸਥਾਨਾਂ ਦੇ ਲੋਕਾਂ ਨੂੰ ਚੇਤਨਾ ਮਾਰਚ ਦੇ ਦੁਆਰਾ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।ਰੈਲੀ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਅਤੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਤੇ ਆਪਣੇ ਆਲੇ ਦੁਆਲੇ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਭਾਸ਼ਣ ਦਿੱਤਾ।ਉਹਨਾਂ ਨੇ ਕਮਾਂਡਿੰਗ ਅਫਸਰ ਕਪਤਾਨ ਅਰਵਿੰਦ ਕੁਮਾਰ ਪਵਾਰ ਦਾ ਇਹ ਕਾਰਜ਼ ਪੀ.ਪੀ.ਐਸ ਨੂੰ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਸਕੂਲ ਦਾ ਮੈਡੀਕਲ ਸਟਾਫ਼, ਏ.ਐਨ.ਓ ਕੇਵਲ ਸਿੰਘ ਵੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …