Sunday, December 22, 2024

ਪੰਥਕ ਜ਼ਜਬੇ ਨਾਲ ਮਨਾਇਆ ਗਿਆ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸਾਕਾ

ਸਰਕਾਰਾਂ ਕਦੇ ਵੀ ਸਿੱਖ ਕੌਮ ਦੀਆਂ ਹਿਤੈਸ਼ੀ ਨਹੀਂ ਰਹੀਆਂ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਗਵਾਈ ਵਿਚ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।ਸ਼ਤਾਬਦੀ ਸਮਾਗਮ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਾਕਾ ਸ੍ਰੀ ਪੰਜਾ ਸਾਹਿਬ ਇਤਿਹਾਸ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਸਬੰਧੀ ਅਰਦਾਸ ਕੀਤੀ ਗਈ।
ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੀਆਂ ਸੰਸਥਾਵਾਂ ਗੁਰੂ ਸਾਹਿਬਾਨ ਨੇ ਆਪ ਸਥਾਪਤ ਕੀਤੀਆਂ।ਉਨ੍ਹਾਂ ਆਖਿਆ ਕਿ ਗੁਰਦੁਆਰਾ, ਸੰਗਤ, ਪੰਗਤ ਅਤੇ ਸਿੱਖਾਂ ਨੂੰ ਕੇਂਦਰੀ ਧੁਰੇ ਨਾਲ ਜੋੜਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਦਾ ਹਾਸਲ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਸੰਸਥਾਵਾਂ ਖਾਲਸਾ ਪੰਥ ਨੇ ਬਣਾਈਆਂ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਅਹਿਮ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੀਆਂ ਸ਼ਹਾਦਤਾਂ ਵੀ ਸ਼੍ਰੋਮਣੀ ਕਮੇਟੀ ਦੀ ਕਾਇਮੀ ਤੇ ਮਜਬੂਤੀ ਲਈ ਸਨ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਸੰਸਥਾਵਾਂ ਨੂੰ ਸਰਕਾਰੀ ਸ਼ਹਿ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ।ਉਨ੍ਹਾਂ ਆਖਿਆ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ ਹੋਣ, ਇਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ।ਇਸ ਲਈ ਸਿੱਖ ਕੌਮ ਨੂੰ ਆਪਣੀਆਂ ਸੰਸਥਾਵਾਂ ਮਜਬੂਤ ਕਰਨ ਲਈ ਆਪ ਅੱਗੇ ਆਉਣਾ ਪਵੇਗਾ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼੍ਰੋਮਣੀ ਕਮੇਟੀ ਤੇ ਹੋਰ ਸੰਸਥਾਵਾਂ ਨੂੰ ਅਜ਼ਾਦ ਕਰਵਾਉਣ ਦੀ ਗੱਲ ਕਰ ਰਹੇ ਹਨ ਕੀ ਉਹ ਦੱਸ ਸਕਦੇ ਹਨ ਕਿ ਸਰਕਾਰੀ ਦਖਲ ਨਾਲ ਲਿਆ ਪ੍ਰਬੰਧ ਉਨ੍ਹਾਂ ਪਾਸ ਰਹੇਗਾ।ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ, ਸ੍ਰੀ ਪਟਨਾ ਸਾਹਿਬ ਕਮੇਟੀ ਅਤੇ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਹਵਾਲਾ ਦਿੱਤਾ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਅੱਜ ਪੰਥ ਨੂੰ ਆਪਣੀਆਂ ਸੰਸਥਾਵਾਂ ਬਾਰੇ ਸੰਜ਼ੀਦਾ ਪਹੁੰਚ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਸਥਾਨ ਹੈ ਜਿਸ ਦੀ ਮਜ਼ਬੂਤੀ ਲਈ ਹਰ ਸਿੱਖ ਅੱਗੇ ਆਵੇ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਕਾਰਜ਼ ਕਰਨ।ਪੰਥਕ ਜਥੇਬੰਦੀਆਂ ਦੇ ਹਰ ਆਗੂ ਅੰਦਰ ਟ੍ਰੇਨਿੰਗ ਕੈਂਪਾਂ ਰਾਹੀਂ ਅੰਦਰ ਪੰਥਕ ਜ਼ਜਬਾ ਪ੍ਰਚੰਡ ਕੀਤਾ ਜਾਵੇ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮਲਕੀਤ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ, ਭਾਈ ਈਸ਼ਰ ਸਿੰਘ ਭਿੰਡਰਾਂਵਾਲੇ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਧਰਮ ਸਿੰਘ ਅਮਰੀਕਾ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਰਵੀਕਰਨ ਸਿੰਘ ਕਾਹਲੋਂ, ਹਰਵਿੰਦਰ ਸਿੰਘ ਚੰਦੂਮਾਜਰਾ, ਕੰਵਲਜੀਤ ਸਿੰਘ ਰੋਜੀਬਰਕੰਦੀ, ਤਲਬੀਰ ਸਿੰਘ ਗਿੱਲ, ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲਂੌਗੋਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਨ ਸਿੰਘ ਕੁਲਾਰ, ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਕੇਵਲ ਸਿੰਘ ਬਾਦਲ, ਗੁਰਬਚਨ ਸਿੰਘ ਕਰਮੂਵਾਲਾ, ਬੀਬੀ ਕਿਰਨਜੋਤ ਕੌਰ, ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …