Friday, June 26, 2026

ਸਤਨਾਮ ਸਿੰਘ ਮਾਂਗਾਸਰਾਏ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਜੋਂ ਸੰਭਾਲੀ ਸੇਵਾ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁੱਕਤ ਹੋਏ ਸਤਨਾਮ ਸਿੰਘ ਮਾਂਗਾਸਰਾਏ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ।ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਵਿਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।ਮੈਨੇਜਰ ਸੁਲੱਖਣ ਸਿੰਘ ਭੰਗਾਲੀ ਦੇ ਸੇਵਾ ਮੁਕਤ ਹੋਣ ’ਤੇ ਅੱਜ ਸਤਨਾਮ ਸਿੰਘ ਮਾਂਗਾਸਰਾਏ ਨੇ ਆਪਣੀ ਨਵੀਂ ਜ਼ਿੰਮੇਵਾਰੀ ’ਤੇ ਕਾਰਜਸ਼ੀਲ ਹੋਣ ਮੌਕੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਆਖਿਆ ਕਿ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ।ਮਾਂਗਾਸਰਾਏ ਨੇ ਭਰੋਸਾ ਪ੍ਰਗਟ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਸਤਨਾਮ ਸਿੰਘ ਦੇ ਸੇਵਾ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …