Saturday, April 18, 2026

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜ਼ੇ

ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਨਤੀਜਿਆਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜ਼ਾ ਅਤੇ ਬੀ.ਏ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਨਤੀਜਿਆਂ ’ਚ ਨੰਦਨੀ ਮਹਾਜਨ ਨੇ 438 ਅੰਕਾਂ ਨਾਲ ਤੀਜ਼ਾ ਤੇ ਲਵਪ੍ਰੀਤ ਕੌਰ ਨੇ 437 ਅੰਕ ਲੈ ਕੇ ਯੂਨੀਵਰਸਿਟੀ ’ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਨੀ, ਡਾ. ਸ਼ਿਵਨ ਸਰਪਾਲ ਅਤੇ ਪ੍ਰੋ. ਜੋਬਨਜੀਤ ਸਿੰਘ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …