Wednesday, August 26, 2026

ਬਾਕਸਿੰਗ ਖੇਡ ਮੁਕਾਬਲਿਆਂ ‘ਚ ਵਿਦਿਆਰਥਣ ਹਰਸਿਮਰਨ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਗਏ 66ਵੇਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਜੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ 17 ਦੌਰਾਨ ਪੈਰਾਮਾਊਂਟ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ (57-60) ਨੇ ਗੋਲਡ ਮੈਡਲ ਅਤੇ ਐਸ਼ਰੀਨ ਕੌਰ (51-54) ਨੇ ਵੇਟ ਕੈਟਗਰੀ ਵਿੱਚ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਰਾਜ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਗਿੱਲ ਵੀ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …