ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 24 ਬਟਾਲੀਅਨ ਪੰਜਾਬ ਅਤੇ ਫਸਟ ਪੰਜਾਬ ਐਨ.ਸੀ.ਸੀ ਬਟਾਲੀਅਨ ਦੁਆਰਾ ਵੱਲਵ ਭਾਈ ਪਟੇਲ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਰੈਲੀ ਦਾ ਆਯੋਜਨ ਵੀ ਕੀਤਾ ਗਿਆ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਸ਼ੇ ਵਰਗੀ ਬੁਰੀ ਆਦਤ ਦੀਆਂ ਲਾਹਨਤਾਂ ਬਾਰੇ ਦੱਸਿਆ।ਉਨ੍ਹਾਂ ਕੈਡਿਟਾਂ ਨੂੰ ਇਸ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੁਣ ਦੀ ਤਰ੍ਹਾਂ ਅੰਦਰੋ-ਅੰਦਰੀ ਖਾ ਰਿਹਾ ਹੈ।ਰੋਜ਼ਾਨਾ ਕਈ ਬੇਸ਼ਕੀਮਤੀਆਂ ਜਿੰਦਗੀਆਂ ਨਸ਼ੇ ’ਚ ਗਰਕ ਹੋ ਰਹੀਆਂ ਹਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …