ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੈਂਗਲੁਰੂ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਤੇ ਅੰਤਰ ਕਾਲਜ
ਕੁਇਜ਼ ਮੁਕਾਬਲੇ ’ਚ ਆਪਣੀ ਸ਼ਾਨਦਾਰ ਕਾਬਲੀਅਤ ਨਾਲ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਰਾਜਦੀਪ ਕੌਰ (ਬੀ.ਏ ਐਲ.ਐਲ.ਬੀ-5 ਸਮੈਸਟਰ) ਨੇ ਚੌਥਾ ਤੇ ਵੰਸ਼ਿਕਾ ਅਗਰਵਾਲ (ਬੀ.ਕਾਮ ਐਲ.ਐਲ.ਬੀ-5 ਸਮੈਸਟਰ) ਨੇ 5ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ. ਬੋਨੋ ਕਲੱਬ, ਪ੍ਰੈਜ਼ੀਡੈਂਸੀ ਯੂਨੀਵਰਸਿਟੀ ਬੈਂਗਲੁਰੂ ਵਲੋਂ ਕਰਵਾਏ ਨੈਸ਼ਨਲ ਪੱਧਰ ‘ਤੇ ਅੰਤਰ-ਕਾਲਜ਼ ਕੁਇਜ਼ ਮੁਕਾਬਲੇ ’ਚ ਵੱਖ-ਵੱਖ ਕਾਲਜ਼ਾਂ ਦੇ ਕਰੀਬ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਗਾਂਹ ਵਧਣ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।
Check Also
ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ
ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …
Punjab Post Daily Online Newspaper & Print Media