Friday, November 22, 2024

ਅਮਨ ਕਮੇਟੀ ਨੇ ਪੰਜਾਬ ਵਾਸੀਆਂ ਨੂੰ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਕਿਹਾ, ਭੜਕਾਊ ਭਾਸ਼ਣ ਦੇਣ ਵਾਲਿਆਂ ‘ਤੇ ਕਾਰਵਾਈ ਕਰੇ ਪੁਲਿਸ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਅੱਜ ਵਾਪਰੀ ਘਟਨਾ ਮਗਰੋਂ ਪੈਦਾ ਹੋਏ ਅੰਮ੍ਰਿਤਸਰ ਦੇ ਹਾਲਾਤਾਂ ‘ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ‘ਤੇ ਬੁਲਾਈ ਗਈ ਜਿਲਾ ਅਮਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹਾਜ਼ਰ ਸਾਰੇ ਧਾਰਮਿਕ ਪ੍ਰਤੀਨਿਧੀਆਂ ਨੇ ਪੰਜਾਬ ਵਾਸੀਆਂ ਨੂੰ ਸਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਕਿਹਾ ਕਿ ਪੁਲਿਸ ਇਸ ਘਟਨਾ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਸਾਰੀ ਗੱਲ ਪਾਣੀ ਵਾਂਗ ਸਾਫ ਹੋ ਜਾਣੀ ਹੈ।ਉਨ੍ਹਾਂ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਨੂੰ ਕਮਜ਼ੋਰ ਕਰਨ ਲਈ ਕੁੱਝ ਲੋਕ ਗਲਤ ਬਿਆਨਬਾਜ਼ੀ ਅਤੇ ਕੋਝੀਆਂ ਹਰਕਤਾਂ ਕਰ ਰਹੇ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।ਉਨ੍ਹਾਂ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ, ਜੋ ਕਿ ਕਿਸੇ ਵੀ ਧਰਮ ਵਿਰੁੱਧ ਗਲਤ ਬਿਆਨਬਾਜ਼ੀ ਕਰ ਰਹੇ ਹਨ, ਉਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇ।ਦੁਰਗਿਆਣਾ ਮੰਦਰ ਕਮੇਟੀ ਪ੍ਰਧਾਨ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸਾਡਾ ਭਾਈਚਾਰਾ ਬਹੁਤ ਮਜ਼ਬੂਤ ਹੈ ਅਤੇ ਇਸ ਗੱੱਲ ਦੀ ਖਾਰ ਸਾਡੇ ਦੁਸ਼ਮਣ ਖਾਂਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਈ ਲੋਕ ਕਰਨਗੇ, ਜਿਨ੍ਹਾਂ ਨੂੰ ਪਛਾਣਨ ਦੀ ਲੋੜ ਹੈ।
ਇਸ ਮੌਕੇ ਰਵਿੰਦਰ ਹੰਸ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫਾਦਰ ਸਟੀਫਨ, ਫਾਦਰ ਹੇਮੰਤ ਬਿਗਲ, ਪਦਮ ਐਥਨੀ ਪੰਜਾਬ ਪ੍ਧਾਨ ਆਪ, ਡਾਕਟਰ ਰਾਕੇਸ਼ ਕੁੰਦਰਾ ਚੇਅਰਮੈਨ ਵੱਡਾ ਹਨੂੰਮਾਨ ਮੰਦਿਰ, ਸਤਨਾਮ ਸਿੰਘ ਮਾਘਾ ਰਾਏ, ਮੌਲਾਨਾ ਸੱਯਦ ਅਹਿਮਦ, ਮਾਣਿਕ ਅਲੀ ਪ੍ਧਾਨ ਆਲ ਮੁਸਲਿਮ ਵੈਲਫੇਅਰ ਸੁਸਾਇਟੀ, ਕ੍ਰਿਸ਼ਨ ਕੁਮਾਰ ਕੁੱਕੂ ਤੇ ਵੱਖ ਵੱਖ ਧਰਮਾਂ ਦੇ ਆਗੂ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …