Sunday, October 25, 2026

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਦੀ ਕਾਊਂਸਲਿੰਗ 7 ਨੂੰ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਚਾਰ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ 7 ਨਵੰਬਰ ਨੂੰ ਸਵੇਰੇ 10:00 ਵਜੇ ਕਾਊਂਸਲਿੰਗ ਰੱਖੀ ਗਈ ਹੈ।
ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਅਤੇ ਵੈਲੀਯੂ ਅਡੀਸ਼ਨ, ਡੇਅਰੀ ਮੈਨੇਜਮੈਂਟ ਅਤੇ ਡਾਰਟੀਫਸ਼ਿਅਲ ਅਨਸੈਮੀਨੇਸ਼ਨ ਸਬੰਧੀ ਚਾਰ ਹਫ਼ਤੇ ਦੀ ਡੇਅਰੀ ਉਦਮ ਦੀ ਸਿਖਲਾਈ ਕਰਵਾਈ ਜਾਵੇਗੀ।ਉਨਾਂ ਦੱਸਿਆ ਕਿ 14 ਨਵੰਬਰ ਤੋਂ 13 ਦਸੰਬਰ 2022 ਤੱਕ ਸਵੇਰੇ 10:00 ਵਜੇ ਤੋਂ 3:30 ਵਜੇ ਤੱਕ ਚੱਲਣ ਵਾਲੇ ਡੇਅਰੀ ਉਦਮ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨਾਂ ਕਿਹਾ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 7 ਨਵੰਬਰ 2022 ਨੂੰ ਕੌਸਲਿੰਗ ਵਿੱਚ ਭਾਗ ਲੈ ਸਕਦੇ ਹਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …