ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਜਿਲਾ ਪੱਧਰੀ ਰੱਸਾਕਸ਼ੀ ਖੇਡ ਮੁਕਾਬਲੇ ਸਾਈ ਸੈਂਟਰ ਮਸਤੂਆਣਾ
ਸਾਹਿਬ ‘ਚ ਕਰਵਾਏ ਗਏ।ਜਿਸ ਵਿੱਚ ਵੱਖ ਵੱੱਖ ਬਲਾਕਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਰੱਸਾਕਸ਼ੀ ਮੁਕਾਬਲਿਆਂ ਦੇ ਅੰਡਰ 11 (ਲੜਕਿਆਂ) ‘ਚ ਜਿਲ੍ਹਾ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਰਾਜ ਪੱਧਰੀ ਖੇਡਾਂ ਲਈ ਕਰਵਾਈ।
ਇਸ ਮੌਕੇ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੋਰ ‘ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਕੋਚ ਯਾਦਵਿੰਦਰ ਸਿੰਘ, ਕੋਚ ਮੰਗਤ ਰਾਏ ਅਤੇ ਗੋਬਿੰਦ ਸ਼ਰਮਾ ਮੌਜ਼ੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media