ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਸ਼ਿਵ ਸੈਨਾ ਟਕਸਾਲੀ ਮੁਖੀ ਸੁਧੀਰ ਸੂਰੀ ਦੇ ਬੀਤੇ ਦਿਨੀ ਹੋਏ ਕਤਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ
ਸਦਰ ਅੰਮ੍ਰਿਤਸਰ ਵਿਖੇ ਪੁਲੀਸ ਵਲੋਂ ਦਰਜ਼ ਕੀਤੇ ਗਏ ਕੇਸ ਦੀ ਸੰਵੇਦਨਸ਼ੀਲਤਾਂ ਦੇ ਚੱਲਦਿਆਂ ਸਹੀ ਤੱਥਾਂ ਦੇ ਅਧਾਰ ‘ਤੇ ਤਫ਼ਤੀਸ਼ ਕਰਨ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਵਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਉਨਾਂ ਨੇ ਕਿਹਾ ਕਿ ਇਸ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸ਼ੀਠ) ਵਿੱਚ ਏ.ਆਈ.ਜੀ ਐਨ.ਆਈ.ਆਰ ਅਤੇ ਐਡੀਸ਼ਨਲ ਚਾਰਜ਼ ਡੀ.ਸੀ.ਪੀ ਡਿਟੈਕਿਟਵ ਅੰਮ੍ਰਿਤਸਰ ਚੇਅਰਮੈਨ, ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ, ਏ.ਸੀ.ਸੀ.ਪੀ ਸਿਟੀ-3 ਅੰਮ੍ਰਿਤਸਰ, ਇੰਚਾਰਜ਼ ਸੀ.ਆਈ.ਏ ਸਟਾਫ ਅੰਮ੍ਰਿਤਸਰ ਅਤੇ ਇੰਚਾਰਜ਼ ਐਂਟੀ ਗੈਂਗਸਟਰ ਸਟਾਫ ਅੰਮ੍ਰਿਤਸਰ ਮੈਂਬਰ ਨਿਯੁੱਕਤ ਕੀਤੇ ਗਏ ਹਨ।ਕਮਿਸ਼ਨਰ ਪੁਲਿਸ ਨੇ ਕਿਹਾ ਕਿ ਜਾਂਚ ਟੀਮ ਗਹਿਰਾਈ ਨਾਲ ਮਮਾਲੇ ਦੀ ਜਾਂਚ ਕਰੇਗੀ ਅਤੇ ਜਿਸ ਕਿਸੇ ਦਾ ਨਾਮ ਇਸ ਮਾਮਲੇ ਵਿੱਚ ਆਉਂਦਾ ਹੈ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media