ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ
ਉਤਸ਼ਾਹ ਨਾਲ ਮਨਾਇਆ ਗਿਆ।ਮੈਡਮ ਪ੍ਰਿਤਪਾਲ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਾਸ਼ੂ ਅਗਰਵਾਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਬੱਚਿਆਂ ਵਲੋਂ ਸ਼ਬਦ ਗਾਇਨ ਵੀ ਕੀਤਾ ਗਿਆ।
ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਕੋਡੀਨੇਟਰ ਸੁਖਜਿੰਦਰ ਕੌਰ, ਅਮਨਦੀਪ, ਵੰਦਨਾ, ਰਮਨਦੀਪ, ਇਸ਼ਾ, ਸਿਮਰਨ, ਮਨਜੀਤ, ਅਲਕਾ, ਨਵਨੀਤ, ਮਨਦੀਪ, ਮਨਪ੍ਰੀਤ, ਕਮਲਜੀਤ, ਪ੍ਰਿਤਪਾਲ, ਕੁਲਦੀਪ, ਕੰਚਨ ਤੇ ਪ੍ਰਿਅੰਕਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media