ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20
ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ-20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿਜ਼ਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸਾਮਲ ਹਨ।
ਸੂਦਨ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮਿ੍ਰਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਲ ਹੋਣਗੇ। ਇਸ ਵਿਚ ਸਿਖਿਆ,ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ।ਜਿਸ ਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ।
ਉਹਨਾਂ ਨੇ ਇਹ ਵੀ ਦੱਸਿਆ ਕਿ ਜੀ-20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅੱਵਲ ਦਰਜ਼ੇ ਦੇ ਹੋਣਗੇ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media