Thursday, August 7, 2025
Breaking News

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੇ ਦੂਜੇ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।ਸਾਫਟ ਸਕਿੱਲ ਟ੍ਰੇਨਿੰਗ ਦੇ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਆ ਕੇ ਗੌਰਵ ਕੁਮਾਰ (ਕੈਰੀਅਰ ਕੌੰਸਲਰ) ਨੂੰ ਮਿਲ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ ਫਿਰ ਆਨਲਾਈਨ ਇਸ ਲਿੰਕ ਤੇ https://tinyurl.com/2vh7fwny ਰਜਿਸਟ੍ਰੇਸ਼ਨ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …