ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 9 ਨਵੰਬਰ 2022 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਦੀ ਹੋ ਰਹੀ ਚੋਣ ਨੂੰ ਲੈ ਕੇ ਸਮੂਹ ਮੈਬਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਬਾਕੀ ਅਹੁੱਦੇਦਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ, ਜਦ ਕਿ ਬੀਬੀ ਜਗੀਰ ਕੌਰ ਨੂੰ ਵੀ ਅਪੀਲ ਕੀਤੀ ਕਿ ਉਹਨਾਂ ਨੂੰ ਅਕਾਲੀ ਦਲ ਨੇ ਬਹੁਤ ਕੁੱਝ ਦਿੱਤਾ ਹੈ ਤੇ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਨਾਮ ਵਾਪਸ ਲੈ ਕੇ ਏਕਤਾ ਦਾ ਸਬਤ ਦੇਣ ਦੀ ਕਿਰਪਾਲਤਾ ਕਰਨ।
ਸਰਨਾ ਨੇ ਕਿਹਾ ਕਿ ਇਸ ਵੇਲੇ ਪੰਥ ਦੀ ਨੂਮਾਇੰਦਗੀ ਕਰਨ ਵਾਲ਼ੇ ਸੁਖਬੀਰ ਸਿੰਘ ਬਾਦਲ ਹੀ ਅਜਿਹੇ ਆਗੂ ਹਨ ਜਿਹੜੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕਮੁੱਠ ਰੱਖ ਸਕਦੇ ਹਨ।ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਇੱਕ ਵਾਰੀ ਨਹੀ ਸਗੋਂ ਚਾਰ ਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਾਲੀ ਦਲ ਨੇ ਹੀ ਬਣਾਇਆ ਅਤੇ ਬੀਬੀ ਜਗੀਰ ਕੌਰ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਅਕਾਲੀ ਦਲ ਦੇ ਤੱਤਕਾਲੀ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੀ ਦੂਰਦ੍ਰਿਸ਼ਟੀ ਕਾਰਨ ਹੀ ਸਿੱਖਾਂ ਦੀ ਪਾਰਲੀਮੈਂਟ ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਦਾ ਮੌਕਾ ਦਿੱਤਾ।ਬੀਬੀ ਜਗੀਰ ਕੌਰ ਨੂੰ 1997 ਵਿੱਚ ਵਿਧਾਇਕ ਬਣਾਉਣ ਦੇ ਨਾਲ ਨਾਲ ਸਰਕਾਰ ਵਿੱਚ ਮੰਤਰੀ ਵੀ ਬਣਾਇਆ।ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਬਿਨਾਂ ਕਿਸੇ ਦੇਰੀ ਤੋਂ ਆਪਣਾ ਨਾਮ ਵਾਪਸ ਲਵੇ।ਉਨਾਂ ਕਿਹਾ ਕਿ ਇਹ ਸੱਚ ਹੈ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਹਮੇਸ਼ਾਂ ਅਕਾਲੀ ਦਲ ਦੇ ਉਮੀਦਵਾਰ ਨੇ ਹੀ ਕੀਤੀ ਹੈ ਤੇ ਬਾਗੀਆਂ ਨੂੰ ਸਦਾ ਮੂੰਹ ਦੀ ਖਾਣੀ ਪਾਈ ਹੈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media