ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ।ਇਸ ਉਪਰੰਤ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਪ੍ਰਤੀਯੋਗਿਤਾ ਕਰਵਾਈ ਗਈ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ।ਉਹਨਾਂ ਨੇ ਬੱਚਿਆਂ ਅਤੇ ਸਟਾਫ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਰਹੇ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …