ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ
ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਤੇ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸਿੱਖ ਸੰਗਤਾਂ ਵਲੋਂ ਸ਼ਾਮ ਨੂੰ ਧਾਰਮਿਕ ਅਸਥਾਨਾਂ ਅਤੇ ਘਰਾਂ ਵਿੱਚ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਅਤੇ ਰੰਗ ਬਰੰਗੀਆਂ ਰੋਸ਼ਨੀਆਂ ਕਰਕੇ ਆਤਿਸ਼ਬਾਜ਼ੀ ਵੀ ਚਲਾਈ ਗਈ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਦੂਰੋਂ ਨੇੜਿਓਂ ਆਈਆਂ ਸੰਗਤਾਂ ਦਰਸ਼ਨ ਇਸ਼ਨਾਨ ਕਰਕੇ ਗੁਰੂ ਮਹਾਰਾਜ ਦੀਆਂ ਬਖਸ਼ਿਸ਼ਾਂ ਦੀਆਂ ਪਾਤਰ ਬਣੀਆਂ।ਸ਼ਾਮ ਸਮੇਂ ਕੀਤੀ ਗਈ ਅਲੌੋਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣਯੋਗ ਸੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media