Sunday, October 18, 2026

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁੱਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਯਾਦਗਾਰ ਸ਼ਹੀਦਾਂ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।