Tuesday, May 26, 2026

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜ਼ੂਦ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਰਹੇ।ਇਜਲਾਸ ਦੀ ਆਰੰਭਤਾ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਰਵਣ ਕਰਵਾਇਆ।ਪ੍ਰਧਾਨ ਅਤੇ ਹੋਰ ਅਹੁਦੇਦਾਰ ਚੁਣੀਆਂ ਗਈਆਂ ਸ਼ਖ਼ਸੀਅਤਾਂ ਨੂੰ ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਐਡਵੋਕੇਟ ਧਾਮੀ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਚਲਾਈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …