ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ
ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਅਨੁਪਮ ਕੌਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ ਡਿਵੈਲਪਮੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕੰਪਿਊਟਰ ਬੇਸਿਕ ਕੌਨਸਪੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕਮਿਊਨਿਕੇਸ਼ਨ ਸਕਿਲਜ਼ ਇੰਨ ਇੰਗਲਿਸ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਅਤੇ ਟੈਕਸਾਈਲ ਡਿਜਾਈਨਿੰਗ (ਬਾਰਵੀਂ ਪਾਸ ਲੜਕੀਆਂ ਵਾਸਤੇ) ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> ‘ਤੇ ਆਨਲਾਈਨ ਦਾਖਲਾ ਫਾਰਮ ਮਿਤੀ 15 ਨਵੰਬਰ 2022 ਤੋਂ 30 ਨਵੰਬਰ 2022 ਤੱਕ ਭਰ ਸਕਦੇ ਹਨ।
Check Also
ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ
ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …
Punjab Post Daily Online Newspaper & Print Media