ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਟਰੈਫਿਕ ਸਟਾਫ ਵਲੋਂਹਾਲ ਗੇਟ ਤੋਂ ਭਰਾਵਾਂ ਦਾ ਢਾਬਾ ਤੇ ਸਿਕੰਦਰੀ ਗੇਟ ਤੱਕ ਦੇ ਇਲਾਕੇ ਵਿੱਚ ਲੋਕਾਂ ਵਲੋ ਸੜਕਾਂ ਤੇ
ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਲਈ ਦੁਪਹਿਰ 3.00 ਤੋ ਸ਼ਾਮ 5.00 ਵਜੇ ਤੱਕ ਇੰਚਾਰਜ਼ ਟਰੈਫਿਕ ਜੋਨ-2 ਇੰਸਪੈਕਟਰ ਪਰਵੀਨ ਕੁਮਾਰੀ ਵਲੋਂ ਮਹਿਕਮਾ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਈ-ਡਵੀਜਨ ਅੰਮ੍ਰਿਤਸਰ ਨਾਲ ਜੁਆਇੰਟ ਆਪ੍ਰੇਸ਼ਨ ਚਲਾਇਆ ਗਿਆ।ਇਸ ਤਹਿਤ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂਸੜਕਾਂ ਤੇ ਫੁੱਟਪਾਥਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਏ ਗਏ।ਉਨਾਂ ਅਪੀਲ ਕੀਤੀ ਕਿ ਦੁਕਾਨਦਾਰ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ ਜਾਂ ਫੁੱਟਪਾਥਾਂ ਉਪਰ ਨਾ ਰੱਖਣ ਅਤੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ‘ਚ ਪ੍ਰਸਾਸ਼ਨ ਦਾ ਸਹਿਯੋਗ ਕਰਨ, ਤਾਂ ਜੋ ਆਪ ਪਬਲਿਕ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media