ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ
ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।
ਪੁਸ਼ਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 35 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੇਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 3 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 26288 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 8775 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕਿਤਾ ਗਿਆ।ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ ਅਤੇ ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media