Tuesday, July 14, 2026

ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਗੁਰਦਾਸਪੁਰ, 13 ਨਵੰਬਰ (ਡਾ: ਆਤਮਾ ਸਿੰਘ) – ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਸੁੰਦਰ ਲਿਖਾਈ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ।ਕਾਲਜ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਅਤੇ ਸਾਰਥਿਕਤਾ ਬਾਰੇ ਵਿਦਿਆਰਥੀਆਂ ਨਾਲ ਸਾਂਝ ਪਾਈ।ਕਾਲਜ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਮਨੁੱਖ ਜਿੰਨੀਆਂ ਮਰਜ਼ੀ ਭਾਸ਼ਾਵਾਂ ਸਿੱਖੇ ਪਰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਉਸਦਾ ਮੁੱਢਲਾ ਧਰਮ ਹੈ।ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਾਰਥਿਕ ਯਤਨ ਕੀਤੇ ਜਾਣ।ਪ੍ਰੋਗਰਾਮ ਦੇ ਅੰਤ ‘ਚ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ: ਆਤਮਾ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋ: ਰਮਨਦੀਪ ਕੋਰ, ਪ੍ਰੋ: ਕੰਵਲਪ੍ਰੀਤ ਕੌਰ, ਪ੍ਰੋ: ਮਨਦੀਪ ਕੌਰ, ਪ੍ਰੋ: ਮਨਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …