Wednesday, July 15, 2026

ਕੋਲਕਾਤਾ ‘ਚ ਪੱਤਰਕਾਰ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ- ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ ਦਾ ਸਖ਼ਤ ਨੋਟਿਸ ਲਿਆ ਹੈ।ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਬੁੱਢਾ ਦਲ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੱਤਰਕਾਰ ਕਿਰਨਜੀਤ ਸਿੰਘ ‘ਤੇ ਜੋ ਜਾਨਲੇਵਾ ਹਮਲਾ ਕੀਤਾ ਗਿਆ ਹੈ, ਉਸ ਸਬੰਧੀ ਉਥੋਂ ਦੀ ਸਥਾਨਕ ਸਰਕਾਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਘੱਟਗਿਣਤੀ ਲੋਕਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਹਨ, ਅਜਿਹੀ ਘਟਨਾ ਬਰਦਾਸ਼ਤ ਯੋਗ ਨਹੀਂ ਹੈ।ਇਸ ਦੀ ਜਿੰਨੀ ਵੀ ਨਿੰਦਾ ਹੋਵੇ ਥੋੜੀ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਦੀ ਡੁੰਘਾਈ ਤੀਕ ਪੜਤਾਲ ਕਰਨੀ ਚਾਹੀਦੀ ਹੈ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …