Monday, July 27, 2026

ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ

ਭੀਖੀ, 15 ਨਵੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਂਓ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਲ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਨੰਨੇ੍ਹ-ਮੁੰਨੇ ਬੱਚਿਆਂ ਦੇ ਫੈਂਸੀ ਡਰੈਸ, ਡਾਂਸ ਅਤੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੇ ਕੁਇਜ਼ ਤੇ ਸੰਗੀਤਕ ਮੁਕਾਬਲੇ ਕਰਵਾਏ ਗਏ।ਸੀਨੀਅਰ ਵਿੰਗ ਵਿਦਿਆਰਥੀਆਂ ਦੇ ਰੱਸਾ-ਕਸ਼ੀ, ਵਾਲੀਬਾਲ, ਖੋ-ਖੋ, ਕਬੱਡੀ ਖੇਡ ਮੁਕਾਬਲੇ ਵੀ ਆਯੋਜਿਤ ਕੀਤੇ ਗਏ।
ਸਕੂਲ ਚੇਅਰਮੈਨ ਜੀਵੇਸ਼ ਸਿੰਗਲਾ ਨੇ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ (ਚਾਚਾ ਨਹਿਰੂ) ਜੀ ਦੇ ਜੀਵਨ ਅਤੇ ਉਨਾਂ ਦੇ ਬੱਚਿਆਂ ਪ੍ਰਤੀ ਸਨੇਹ ਬਾਰੇ ਦੱਸਿਆ ਕਿ ਉਹ ਕਿਵੇ ਬੱਚਿਆਂ ਨੂੰ ਪਿਆਰ ਕਰਦੇ ਸਨ।ਇਸੇ ਕਾਰਨ ਉਹਨਾਂ ਦਾ ਨਾਮ ਚਾਚਾ ਨਹਿਰੂ ਪਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਅਤੇ ਚੰਗੇ ਗੁਣ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਰਿੰਦਰ ਸਿੰਘ (ਡੀ.ਪੀ), ਜਗਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …