ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਰਹਿਨੂਮਾਈ ਹੇਠ ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ
ਡਾ. ਜਗਨਜੋਤ ਕੋਰ ਵਲੋਂ 14 ਤੋਂ 29 ਨਵੰਬਰ ਤੱਕ ਵਿਸ਼ੇਸ਼ ਡੈਂਟਲ ਪੰਦਰਵਾੜੇ ਦਾ ਸ਼ੁਭਆਰੰਭ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਵਿੱਚ ਸਾਰੀਆਂ ਸਿਹਤ ਸੰਸਥਾਵਾ ਵਿੱਚ ਦੰਦਾਂ ਅਤੇ ਮਸੂੜਿਆਂ ਦੀ ਦੇਖ-ਭਾਲ ਲਈ ਵੱਖ-ਵੱਖ ਕੈਂਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾਂ ਵਿੱਚ ਪਹੁੰਚ ਕੇ ਲਗਭਗ 10000 ਤੋਂ ਵੱਧ ਮਰੀਜ਼ ਇਸ ਦਾ ਲਾਭ ਲੈਣਗੇ ਅਤੇ 160 ਦੇ ਗਰੀਬ ਮਰੀਜ਼ਾ ਨੂੰ ਡੈਂਚਰ ਮੁਫਤ ਦਿੱਤੇ ਜਾਣਗੇ।ਇਸ ਤੋ ਇਲਾਵਾ ਵੱਖ-ਵੱਖ ਸਕੁਲਾਂ ਵਿਚ ਜਾ ਕੇ ਬੱਚਿਆਂ ਦੇ ਦੰਦਾਂ ਦਾ ਚੈਕ-ਅੱਪ ਵੀ ਕੀਤਾ ਜਾਵੇਗਾ, ਬੱਚਿਆ ਨੂੰ ਮੁਫਤ ਡੈਂਟਲ ਕਿੱਟਾਂ ਵੀ ਵੰਡੀਆ ਜਾਣਗੀਆਂ।ਸਕੂਲਾਂ ਵਿੱਚ ਪੋਸਟਰ ਅਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ ਅਤੇ ਜਿਲੇ ਦੇ ਸਾਰੇ ਡੇਰਿਆਂ ਅਤੇ ਪਛੜੇ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਪ ਲਗਾ ਕੇ ਲੋਕਾਂ ਨੂੰ ਦੰਦਾਂ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਰਾਜੂ ਚੌਹਾਨ, ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਮੋਹਨ, ਡਾ. ਸੁਖਦੇਵ ਸਿੰਘ ਅਟਵਾਲ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media