ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ 14 ਨਵੰਬਰ 2022 ਤੋਂ 20 ਨਵੰਬਰ 2022 ਤੱਕ ਬਾਲ ਸਪਤਾਹ ਮਨਾਉਣ ਸਬੰਧੀ ਪੋ੍ਰੋਗਰਾਮ ਉਡਾਰੀਆਂ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਸਰਸ ਮੇਲੇ ਵਿੱਚ ਪੰਜਾਬ ਰਾਜ ਦੇ ਜੁਵੇਨਾਈਲ ਜਸਟਿਸ ਐਕਟ 2015 ਅਧੀਨ ਸਥਾਪਿਤ ਹੋਮਾਂ ਦੇ ਬੱਚਿਆਂ ਵਲੋਂ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ ਹੈ।
ਜਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਨੇ ਆਮ ਜਨਤਾ ਨੂੰ ਅਪੀਲ ਹੈ ਕਿ ਬੱਚਿਆਂ ਵਲੋਂ ਬਣਾਏ ਗਏ ਸਮਾਨ ਦੀ ਖਰੀਦ ਕਰਕੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇ।ਇਸ ਨਾਲ ਹੋਣ ਵਾਲੀ ਕਮਾਈ ਦੇ ਫੰਡ ਦੀ ਵਰਤੋਂ ਬੱਚਿਆਂ ਦੀ ਭਲਾਈ ਸਬੰਧੀ ਹੋਣ ਵਾਲੇ ਖਰਚੇ ਲਈ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …