Tuesday, May 21, 2024

ਖਾਲਸਾ ਕਾਲਜ ਇੰਜੀ. ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਲਾਨਾ ਸਿਖਲਾਈ ਕੈਂਪ ਸ਼ੁਰੂ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦਾ ਸੰਯੁਕਤ ਸਲਾਨਾ ਸਿਖਲਾਈ ਕੈਂਪ ਦਾ ਅਗਾਜ਼ ਹੋਇਆ।ਕੈਂਪ ’ਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲਗਭਗ 600 ਕੈਡਿਟ ਭਾਗ ਲੈ ਰਹੇ ਹਨ।
ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਦੱਸਿਆ ਕਿ ਇਸ 8 ਰੋਜ਼ਾਂ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਹਥਿਆਰ ਚਲਾਉਣ, ਸ਼ੂਟਿੰਗ ਰੇਂਜ ਆਦਿ ਸਬੰਧੀ ਸਿਖਲਾਈ ਲੈਣ ਦਾ ਮੌਕਾ ਮਿਲੇਗਾ।ਕਰਨਲ ਅਲੋਕ ਧੰਮੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ ਫੌਜ ਦੀ ਸਿਖਲਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਸਗੋਂ ਕੈਡਿਟਾਂ ’ਚ ਟੀਮ ਵਰਕ, ਅਨੁਸ਼ਾਸਨ, ਏਕਤਾ, ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਰੁੱਖ ਲਗਾਉਣ ਦੀ ਮੁਹਿੰਮ, ਨਸ਼ਾ ਵਿਰੋਧੀ ਮੁਹਿੰਮ, ਪਾਣੀ ਸੰਭਾਲ ਪ੍ਰੋਗਰਾਮਾਂ ਵਰਗੇ ਕਈ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ ਹੈ।
ਡਾ. ਬਾਲਾ ਨੇ ਕੈਂਪ ਲਈ ਕਮਾਂਡਿੰਗ ਅਫ਼ਸਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਜਿਥੇ ਵਿਦਿਆਰਥੀਆਂ ਨੂੰ ਵੱਖ-ਵੱਖ ਪਿਛੋਕੜ ਵਾਲੇ ਵਿਦਿਆਰਥੀਆਂ ਨਾਲ ਮੇਲ-ਮਿਲਾਪ ਦਾ ਮੌਕਾ ਪ੍ਰਦਾਨ ਕਰਦੇ ਹਨ, ਉਥੇ ਕੈਡਿਟਾਂ ’ਚ ਜ਼ਿੰਮੇਵਾਰੀ ਅਤੇ ਹਿੰਮਤ ਦੀ ਭਾਵਨਾ ਪੈਦਾ ਹੁੰਦੀ ਹੈ।
ਇਸ ਮੌਕੇ ਕੈਪਟਨ ਮਨੀਸ਼ ਅਤੇ ਸੀ.ਟੀ.ਓ ਅਕਰਸ਼ਨ ਉਪਲ ਅਤੇ ਹੋਰਨਾਂ ਕੇਅਰ ਟੇਕਰ ਅਫਸਰਾਂ ਨੇ ਕੈਡਿਟਾਂ ਨੂੰ ਅਜਿਹੇ ਕੈਂਪਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …