Monday, December 23, 2024

2 ਰੋਜ਼ਾ ‘7ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2022’ ਅਭੁੱਲ ਯਾਦਾਂ ਛੱਡਦਾ ਸੰਪਨ

ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੇ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 14 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘7ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2022’ ਫੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜਿਸ ਵਿੱਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਸੈਕਿੰਡ ਰਨਰਅੱਪ ਰਿਹਾ।’ਚ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੇ ਖ਼ਾਲਸਾ ਕਾਲਜ ਨੂੰ ਟਰਾਫ਼ੀ ਭੇਂਟ ਕਰਨ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਿਸ਼ੇਸ਼ ਤੌਰ ‘ਤੇ ਪੁੱਜੇ।
ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਕੌਂਸਲ ਦੇ ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਸ਼ਮ੍ਹਾ ਰੌਸ਼ਨ ਕਰਕੇ ਫੈਸਟੀਵਲ ਦਾ ਆਗਾਜ਼ ਕੀਤਾ।
2 ਰੋਜ਼ਾ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਜਨ, ਕਵੀਸ਼ਰੀ, ਗੀਤ-ਗਜ਼ਲ, ਫੋਕ ਸੋਗ, ਫੈਂਸੀ ਡਰੈੱਸ (ਪੰਜਾਬੀ ਪਹਿਰਾਵਾ), ਮਮਿਕਰੀ, ਮੋਨੋ ਐਕਟਿੰਗ, ਸਕਿੱਟ, ਰੰਗੋਲੀ, ਮਹਿੰਦੀ, ਫੁਲਕਾਰੀ, ਡਿਬੇਟ, ਕੁਇਜ਼, ਪੇਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਕਲਾਜ, ਕਲੇਅ ਮਾਡਲਿੰਗ ਅਤੇ ਸਕਿੱਟ ਦੀ ਪੇਸ਼ਕਾਰੀ ਦਿੱਤੀ ਅਤੇ ਅਖ਼ਰੀਲੇ ਦਿਨ ਭੰਗੜਾ, ਗਿੱਧਾ, ਰਿਜ਼ਨਲ ਡਾਂਸ, ਕੁਇੱਜ਼ ਫਾਈਨਲ ਅਤੇ ਐਕਸ਼ਨ ਸਾਂਗ ਆਦਿ ’ਚ ਵਿਦਿਆਰਥੀਆਂ ਆਪਣੇ ਕਲਾ ਦਾ ਮੁਜ਼ਾਹਰਾ ਕੀਤਾ।
ਪ੍ਰੋਗਰਾਮ ਦੌਰਾਨ ਜੱਜਾਂ ਦੀ ਭੂਮਿਕਾ ਰਮੇਸ਼ ਭਗਤ, ਡਾ. ਰਾਜੇਸ਼ ਸ਼ਰਮਾ, ਸ੍ਰੀਮਤੀ ਸਤਿੰਦਰ ਪੁਖਰਾਜ, ਮਿਸ ਮਨਦੀਪ ਘਈ, ਮਿਸ ਅਮਨ ਬੱਲ, ਗੁਰਿੰਦਰ ਸਿੰਘ, ਡਾ. ਪਰਮਜੀਤ ਕੌਰ (ਮਾਝਾ ਕਾਲਜ ਤਰਨ ਤਾਰਨ), ਡਾ. ਬਲਜੀਤ ਸਿੰਘ, ਡਾ. ਪਰਮਜੀਤ ਕੌਰ (ਬੀ.ਬੀ.ਕੇ.ਡੀ.ਏ.ਵੀ ਕਾਲਜ ਅੰਮਿ੍ਰਤਸਰ), ਕੁਲਦੀਪ ਸਿੰਘ, ਸ੍ਰੀਮਤੀ ਮੋਨਿਕਾ ਸਲਾਰੀਆ, ਹਰੀਸ਼ ਵਰਮਾ, ਡਾ. ਰਿੰਪੀ ਅਗਰਵਾਲ, ਡਾ. ਹਰਿੰਦਰ ਕੌਰ ਸੋਹਲ, ਮਿਸ ਲਤਿਕਾ ਅਰੋੜਾ, ਮਿਸ ਕਵਲੀਨ ਭਿੰਡਰ, ਰਾਜਬੀਰ ਸਿੰਘ, ਐਨ.ਐਸ ਕੋਮਲ ਅਤੇ ਅਮਰਿੰਦਰਜੀਤ ਸਿੰਘ ਵੱਲੋਂ ਨਿਭਾਈ ਗਈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ ਮੁਕਾਬਲਾ ਇਕ ਤਰ੍ਹਾਂ ਨਾਲ ਚੈਂਪੀਅਨਜ਼ ਦਾ ਮੁਕਾਬਲਾ ਬਣ ਕੇ ਰਹਿ ਗਿਆ ਹੈ।ਉਨ੍ਹਾਂ ਹਰੇਕ ਸਾਲ ਉਲੀਕੇ ਜਾਂਦੇ ‘ਯੂਥ ਫੈਸਟੀਵਲ’ ਲਈ ਮੈਨੇਜ਼ਮੈਂਟ ਦਾ ਧੰਨਵਾਦ ਕੀਤਾ।
ਇਸ ਮੌਕੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਡਾ. ਆਰ.ਕੇ ਧਵਨ, ਪ੍ਰਿੰਸੀਪਲ ਨਾਨਕ ਸਿੰਘ, ਪ੍ਰਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਕਮਲਜੀਤ ਕੌਰ ਤੋਂ ਇਲਾਵਾ ਕਾਲਜਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

 

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …