ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ-ਬਠਿੰਡਾ ਰੋਡ ਸਥਿਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਆਲ
ਇੰਡੀਆ ਖੇਡਾਂ ਵਿੱਚ ਮੱਲਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸੱਤਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਰੋਇਲ ਸਿਟੀ ਬਠਿੰਡਾ ਵਿਖੇ ਕਰਵਾਏ ਗਏ।ਆਕਸਫੋਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਅਤੇ ਚਾਂਦੀ ਦੇ ਤਗਮੇ ਜਿੱਤਣ ਦੇ ਨਾਲ ਨਾਲ ਟਰਾਫ਼ੀ ‘ਤੇ ਵੀ ਕਬਜ਼ਾ ਕੀਤਾ।ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਕੋਚ ਰਾਹੁਲ ਕੁਮਾਰ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਸਿੱਟਾ ਹੈ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਹਮੇਸ਼ਾਂ ਉਤਸ਼ਾਹਿਤ ਕਰਦੇ ਰਹਿਣਗੇ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media