ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਦੇਸ਼
ਭਗਤ ਯਾਦਗਾਰ ਕਮੇਟੀ ਵਲੋਂ ਲੌਂਗੋਵਾਲ ਵਿਖੇ ਕਰਵਾਏ ਗਏ 18 ਵੇਂ ਮੇਲੇ ਵਿੱਚ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਭਾਸ਼ਣ ਮੁਕਾਬਲੇ ਵਿੱਚ ਗਿਆਰਵੀਂ ਕਲਾਸ ਦੀ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਦੀ ਤਿਆਰੀ ਰੁਪਿੰਦਰ ਕੌਰ ਵਲੋਂ ਕਰਵਾਈ ਗਈ। ਕੋਰੀਓਗ੍ਰਾਫੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ, ਇਸ ਦੀ ਤਿਆਰੀ ਮੈਡਮ ਨਵਜੋਤ ਕੌਰ ਅਤੇ ਅਮਨਦੀਪ ਕੌਰ ਵਲੋਂ ਕਰਵਾਈ ਗਈ।ਗੀਤ ਮੁਕਾਬਲੇ ਵਿਚੋਂ ਨਮਜੀਤ ਕੌਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਚੌਥਾ ਸਥਾਨ ਹਾਸਲ ਕੀਤਾ।ਇਸ ਦੀ ਤਿਆਰੀ ਮੈਡਮ ਚਰਨਜੀਤ ਕੌਰ ਵਲੋਂ ਕਰਵਾਈ ਗਈ। ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਜਗਸੀਰ ਸਿੰਘ ਅਤੇ ਵਾਈਸ ਮੈਡਮ ਗੁਰਮੀਤ ਕੌਰ ਨੇ ਬੱਚਿਆਂ ਦਾ ਸਨਮਾਨ ਕਰਦਿਆਂ ਅਧਿਆਪਕ ਅਤੇ ਵਿਦਿਆਰਥੀਆ ਨੂੰ ਵਧਾਈ ਦਿੱਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media