ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪਤਨੀ ਸੁਹਿੰਦਰ ਕੌਰ ਨੇ ਕਿਹਾ ਕਿ ਨਾਇਕ ਮਨਿੰਦਰ ਸਿੰਘ ਵਰਗੇ
ਬਹਾਦਰ ਸੈਨਿਕਾਂ ਦੀ ਬਦੌਲਤ ਅੱਜ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਨਿੰਦਰ ਸਿੰਘ ਦੀ ਕੁਰਬਾਨੀ ਨੂੰ ਸਦਾ ਕਾਇਮ ਰੱਖਣ ਲਈ ਉਨ੍ਹਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਸਕੇ।ਸ਼ਹੀਦ ਦੇ ਪਰਿਵਾਰਕ ਮੈਂਬਰਾਂ ਅਤੇ ਪੰਜ ਹੋਰ ਸ਼ਹੀਦ ਪਰਿਵਾਰਾਂ ਨੂੰ ਮੁੱਖ ਮਹਿਮਾਨ ਵਲੋਂ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੁਲਵਾਮਾ ਹਮਲੇ ਦੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਪਿਤਾ ਸਤਪਾਲ ਅੱਤਰੀ, ਸ਼ਹੀਦ ਕਾਂਸਟੇਬਲ ਮਨਦੀਪ ਕੁਮਾਰ ਦੇ ਪਿਤਾ ਨਾਨਕ ਚੰਦ, ਸਰਪੰਚ ਪ੍ਰਿਤਪਾਲ ਸਿੰਘ, ਹੌਲਦਾਰ ਅਰਜੁਨ ਸਿੰਘ, ਨਾਇਕ ਸੰਦੀਪ ਸਿੰਘ, ਲਾਲੀ ਪ੍ਰਧਾਨ, ਐਸ.ਡੀ.ਓ ਸੁਖਬੀਰ ਸਿੰਘ, ਡੀ.ਐਮ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media