ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਿਖੇ 23 ਨਵੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ
ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਏ.ਐਸ.ਐਮ (ਪਰਮਾ ਅੰਮ੍ਰਿਤਸਰ), ਐਕਸਿਸ ਬੈਂਕ, ਬੈਂਕ ਆਫ਼ ਬੜੋਦਾ, ਬਾਇਜ਼ੂਸ, ਐਲ.ਆਈ.ਸੀ ਅਤੇ ਵੈਬਰਜ਼ ਭਾਗ ਲੈਣਗੇ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਅਤੇ ਇਸ ਤੋਂ ਵਧੇਰੇ ਹੋਵੇਗੀ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕਿਹਾ ਕਿ ਬੇਰੋਜ਼ਗਾਰ ਪ੍ਰਾਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਲੜਕੇ ਤੇ ਲੜਕੀਆਂ ਲਈ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਹਫ਼ਤਾਵਾਰੀ ਲਗਾਏ ਜਾ ਰਹੇ ਹਨ।ਚਾਹਵਾਨ ਪ੍ਰਾਰਥੀ 23 ਨਵੰਬਰ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸ਼ੈਸ਼ਨ ਕੋਰਟ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media