Tuesday, July 28, 2026

ਹਰਮਨ ਸਿੰਘ ਜੋਤ ਦੇ ਭਰ ਜਵਾਨੀ ‘ਚ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵਕ ਚਮਕੌਰ ਸਿੰਘ ਸਿੱਧੂ ਜੈਦ ਪੱਤੀ ਲੌਂਗੋਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਹਰਮਨ ਸਿੰਘ ਜੋਤ ਦਾ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ। ਜੋਤ ਦੀ ਇਸ ਬੇਵਕਤੀ ਮੌਤ ‘ਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰਜੀਤ ਸਿੰਘ ਗਿੱਲ ਸਾਬਕਾ ਐਮ.ਸੀ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ਼ ਅੰਮ੍ਰਿਤਪਾਲ ਸਿੱਧੂ, ਅਮਰਜੀਤ ਸਿੰਘ ਗਿਆਨੀ, ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ, ਵਿਜੈ ਗੋਇਲ ਸਾਰੇ ਕੌਂਸਲਰ, ਕਾਲਾ ਮਿੱਤਲ, ਸੰਜੇ ਸੈਣ ਤੋਂ ਇਲਾਵਾ ਬਹੁਤ ਸਾਰੇ ਸਮਾਜ ਸੇਵੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਚਮਕੌਰ ਸਿੰਘ ਸਿੱਧੂ ਅਨੁਸਾਰ ਜੋਤ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੈਣਗੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …