Friday, September 25, 2026

ਬਲਦੇਵ ਸਿੰਘ ਮਾਨ ਨੇ ਕੌਂਸਲਰ ਬਲਵਿੰਦਰ ਸਿੰਘ ਕਾਲਾ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 21 ਨਵੰਬਰ (ਜਗਸੀਰ ਸਿੰਘ ) – ਲੌਂਗੋਵਾਲ ਦੇ ਵਾਰਡ ਨੰਬਰ 2 ਤੋਂ ਨੌਜਵਾਨ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੇ ਪਿਤਾ ਕਰਨੈਲ ਸਿੰਘ ਦੇ ਦੇਹਾਂਤ ਕਾਰਨ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਸ਼੍ਰੋ.ਅ.ਦਲ ਬਾਦਲ ਦੇ ਹਲਕਾ ਸੁਨਾਮ ਇੰਚਾਰਜ਼ ਬਲਦੇਵ ਸਿੰਘ ਮਾਨ ਨੇ ਕੌਂਸਲਰ ਬਲਵਿੰਦਰ ਸਿੰਘ ਕਾਲਾ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਮਾਨ ਨੇ ਕਿਹਾ ਕਿ ਕਰਨੈਲ ਸਿੰਘ ਦੇ ਅਕਾਲ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਚਹਿਲ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਰਣਜੀਤ ਸਿੰਘ ਕੁੱਕਾ ਅਤੇ ਬਾਬਾ ਕੁਲਵੰਤ ਸਿੰਘ ਕਾਂਤੀ ਆਦਿ ਮੌਜ਼ੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …